ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਈ 17
ਦਿੱਲੀ-ਐਨਸੀਆਰ ਸਮੇਤ ਯੂਪੀ, ਪੰਜਾਬ, ਹਰਿਆਣਾ ਅਤੇ ਕਈ ਹੋਰ ਰਾਜਾਂ ਵਿੱਚ ਅਚਾਨਕ ਧੂੜ ਭਰੀ ਹਨੇਰੀ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਕੜਕਦੀ ਧੁੱਪ ਤੋਂ ਵੀ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 20 ਮਈ ਤੱਕ ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 19 ਅਤੇ 20 ਮਈ ਨੂੰ ਜਦੋਂ ਕਿ ਬਾਕੀ ਰਾਜਾਂ ਵਿੱਚ ਅੱਜ ਤੋਂ 20 ਮਈ ਤੱਕ ਰੋਜ਼ਾਨਾ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ ਅਤੇ ਮੇਘਾਲਿਆ ਵਿੱਚ 16, 18 ਅਤੇ 19 ਮਈ ਨੂੰ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।







