ਐਲਪੀਯੂ ਕਥਿਤ ਬਲਾਤਕਾਰ ਮਾਮਲਾ: ਕਪੂਰਥਲਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਦਰਜ; SIT ਕਰੇਗੀ ਜਾਂਚ

ਫਗਵਾੜਾ/ਕਪੂਰਥਲਾ, 27 ਸਤੰਬਰ, 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਫਗਵਾੜਾ ਵਿਖੇ ਇੱਕ ਵਿਦਿਆਰਥਣ ਨਾਲ ਹੋਏ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਕਪੂਰਥਲਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਐਫ.ਆਈ.ਆਰ. (FIR) ਦਰਜ ਕਰ ਲਈ ਹੈ। ਵਿਦਿਆਰਥੀਆਂ ਦੇ ਭਾਰੀ ਵਿਰੋਧ ਪ੍ਰਦਰਸ਼ਨ ਅਤੇ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਹ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ।

ਡੀ.ਆਈ.ਜੀ. (ਜਲੰਧਰ ਰੇਂਜ) ਨਵੀਨ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਜਾਵੇਗਾ, ਜੋ ਫੋਰੈਂਸਿਕ ਵਿਸ਼ਲੇਸ਼ਣ, ਸੀਸੀਟੀਵੀ ਫੁਟੇਜ ਅਤੇ ਫੋਨ ਡਾਟਾ ਰਾਹੀਂ ਵਿਗਿਆਨਕ ਤਰੀਕੇ ਨਾਲ ਮਾਮਲੇ ਦੀ ਪੜਤਾਲ ਕਰੇਗੀ।

ਜ਼ਿਕਰਯੋਗ ਹੈ ਕਿ ਬੀਤੀ ਅੱਧੀ ਰਾਤ ਨੂੰ ਕੈਂਪਸ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਫੈਲਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸੜਕਾਂ ‘ਤੇ ਉੱਤਰ ਆਏ ਸਨ, ਜਿਸ ਤੋਂ ਬਾਅਦ ਕੈਂਪਸ ਵਿੱਚ ਹੰਗਾਮਾ ਹੋਇਆ ਅਤੇ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ਵੀ ਜਾਮ ਕਰ ਦਿੱਤਾ ਗਿਆ ਸੀ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸ਼ਾਂਤ ਕੀਤਾ ਅਤੇ ਵਿਦਿਆਰਥੀਆਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *

View in English