ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਪ੍ਰੈਲ 7
ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਇੱਕ ਟਵੀਟ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ਨੇ ਡਿਲੀਟ ਕਰ ਦਿੱਤਾ ਹੈ। ਪਰਗਟ ਸਿੰਘ ਨੇ ਇਹ ਟਵੀਟ ਕਿਸਾਨਾਂ ਦੇ ਹੱਕ ਵਿੱਚ ਕੀਤਾ ਸੀ। ਹੁਣ ਪਰਗਟ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ।







