ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ SFJ ਚੀਫ ਦੇ ਤਿੰਨ ਸਾਥੀ ਗ੍ਰਿਫ਼ਤਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 14

ਕਾਊਂਟਰ ਇੰਟੈਲੀਜੈਂਸੀ ਬਠਿੰਡਾ ਤੇ ਬਠਿੰਡਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੰਜਾਬ ਅਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਸਿੱਖ ਫਾਰ ਜਸਟਿਸ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖ਼ਾਲਿਸਤਾਨ ਸੰਗਠਨ ਐੱਸਐੱਫਜੇ ਨੂੰ ਨਿਊਯਾਰਕ ਬੈਠਾ ਗੁਰਪਤਵੰਤ ਸਿੰਘ ਪੰਨੂ ਚਲਾਉਂਦਾ ਹੈ।

ਜ਼ਿਕਰਯੋਗ ਹੈ ਕਿ 27 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਬਠਿੰਡਾ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਫਿਰ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ ਅਤੇ ਇਹ ਤਸਵੀਰਾਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਗਈਆਂ ਸਨ। ਉੱਚ ਅਧਿਕਾਰੀਆਂ ਮੁਤਾਬਕ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ‘ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *

View in English