ਚੀਨੀ ਫੰਡਿੰਗ ਮਾਮਲੇ ‘ਚ NewsClick ਦੇ ਸੰਸਥਾਪਕ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 16

ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ‘ਚ ਫਸੇ NewsClick ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਨੇ ਅੱਜ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਪ੍ਰਬੀਰ ਪੁਰਕਾਯਸਥ ਅਤੇ ਅਮਿਤ ਚੱਕਰਵਰਤੀ ਦੀ ਗ੍ਰਿਫਤਾਰੀ ਦਾ ਮਾਮਲਾ ਸੁਪਰੀਮ ਕੋਰਟ ਵਿਚ ਰੱਖਿਆ।

ਪ੍ਰਬੀਰ ਪੁਰਕਾਯਸਥਾ ਨੇ ‘ਰਾਸ਼ਟਰ ਵਿਰੋਧੀ’ ਪ੍ਰਚਾਰ ਨੂੰ ਉਤਸ਼ਾਹਿਤ ਕਰਨ ਲਈ ਕਥਿਤ ਚੀਨੀ ਫੰਡਿੰਗ ਨੂੰ ਲੈ ਕੇ ਯੂਏਪੀਏ ਤਹਿਤ ਆਪਣੀ ਗ੍ਰਿਫਤਾਰੀ ਅਤੇ ਹਿਰਾਸਤ ਨੂੰ ਚੁਣੌਤੀ ਦਿੱਤੀ ਹੈ। ਇਸ ‘ਤੇ ਉਨ੍ਹਾਂ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ 73 ਸਾਲਾ ਪੱਤਰਕਾਰ ਨੂੰ ਬਿਨਾਂ ਨੋਟਿਸ ਦਿੱਤਿਆਂ ਗ੍ਰਿਫਤਾਰ ਕੀਤਾ ਗਿਆ ਹੈ, ਜੋ ਸਹੀ ਨਹੀਂ ਹੈ। ਸੰਪਾਦਕ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਹਾਈ ਕੋਰਟ ਨੇ ਰਾਹਤ ਨਹੀਂ ਦਿੱਤੀ ਅਤੇ ਅਸੀਂ ਸੁਪਰੀਮ ਕੋਰਟ ਨੂੰ ਛੇਤੀ ਸੁਣਵਾਈ ਦੀ ਅਪੀਲ ਕਰਦੇ ਹਾਂ।

Leave a Reply

Your email address will not be published. Required fields are marked *

View in English