ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 12

ਸੂਬਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਿੰਡਾਂ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਇਸ ਸੰਬੰਧੀ ਬਾਅਦ ਵਿਚ ਸ਼ਡਿਊਲ ਜਾਰੀ ਕਰੇਗਾ। ਚੋਣ ਕਮਿਸ਼ਨ ਵਲੋਂ ਇਹ ਕਦਮ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਵਿਚ ਕਈ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਚੁੱਕਿਆ ਗਿਆ ਹੈ।

Leave a Reply

Your email address will not be published. Required fields are marked *

View in English