ਚੰਡੀਗੜ੍ਹ : PGI ਦੇ ਆਈ ਕੇਅਰ ਸੈਂਟਰ ‘ਚ ਲੱਗੀ ਅੱਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 16

ਪੀ. ਜੀ. ਆਈ. ਚੰਡੀਗੜ੍ਹ ਦੇ ਆਈ ਕੇਅਰ ਸੈਂਟਰ ਵਿਚ ਅੱਜ ਸਵੇਰੇ ਅੱਗ ਲੱਗ ਗਈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜ ਗਈਆਂ ਹਨ। ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਆਈ ਓਪੀਡੀ ਵਿੱਚ ਅੱਜ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਆਈਓਪੀਡੀ ਨੇੜੇ ਇੱਕ ਕਮਰੇ ਵਿੱਚ ਬੈਟਰੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਜਿਵੇਂ ਹੀ ਪੀਜੀਆਈ ਦੇ ਫਾਇਰ ਕੰਟਰੋਲ ਵਿਭਾਗ ਨੂੰ ਇਸ ਦੀ ਸੂਚਨਾ ਮਿਲੀ। ਫਾਇਰ ਸੇਫਟੀ ਵਿਭਾਗ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਸ ਘਟਨਾ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਨੂੰ ਦੇਖਦੇ ਹੋਏ ਅੱਜ ਸਵੇਰੇ ਜਦੋਂ ਐਡਵਾਂਸਡ ਆਈ ਸੈਂਟਰ ਨੂੰ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਵਿਭਾਗ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ।

ਸ਼ਾਰਟ ਸਰਕਟ ਕਾਰਨ ਲੱਗੀ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨਹਿਰੂ ਹਸਪਤਾਲ ਦੇ ਬਲਾਕ ਸੀ ਵਾਂਗ ਇੱਥੇ ਵੀ ਇੱਕ ਬੈਟਰੀ ਵਿੱਚ ਸ਼ਾਰਟ ਸਰਕਟ ਹੋ ਗਿਆ।

Leave a Reply

Your email address will not be published. Required fields are marked *

View in English