ਜਗਰਾਉਂ : ਬੇਕਾਬੂ ਸਕੂਲ ਬੱਸ ਦਰੱਖ਼ਤ ਨਾਲ ਟਕਰਾਈ , ਵਿਦਿਆਰਥੀ ਦੀ ਹੋਈ ਮੌਤ, ਕਈ ਜ਼ਖ਼ਮੀ

ਫੈਕਟ ਸਮਾਚਾਰ ਸੇਵਾ

ਜਗਰਾਉਂ , ਅਗਸਤ 6

ਜਗਰਾਉਂ ਦੇ ਰਾਏਕੋਟ ਰੋਡ ‘ਤੇ ਪ੍ਰਾਈਵੇਟ ਸਕੂਲ ਦੀ ਇਕ ਬੱਸ ਦਾ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ। ਦਰਦਨਾਕ ਹਾਦਸੇ ‘ਚ ਪਹਿਲੀ ਜਮਾਤ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਸਥਾਨਕ ਪ੍ਰਾਈਵੇਟ ਸਕੂਲ ਦੀ ਬੱਸ ਲਾਗਲੇ ਪਿੰਡਾਂ ‘ਚੋਂ ਰੋਜ਼ਾਨਾ ਵਾਂਗ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਆ ਰਹੀ ਸੀ। ਸਥਾਨਕ ਰਾਏਕੋਟ ਰੋਡ ‘ਤੇ ਸਾਇੰਸ ਕਾਲਜ ਨੇੜੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਜੋ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ‘ਚੋਂ ਇਕ ਵਿਦਿਆਰਥੀ ਬਾਹਰ ਡਿੱਗ ਪਿਆ ਤੇ ਉਸਦੀ ਮੌਤ ਹੋ ਗਈ। ਹਾਦਸੇ ‘ਚ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਰਾਹਗੀਰਾਂ ਨੇ ਵੱਖ-ਵੱਖ ਵਾਹਨਾਂ ਰਾਹੀਂ ਹਸਪਤਾਲ ਪਹੁੰਚਾਇਆ।

Leave a Reply

Your email address will not be published. Required fields are marked *

View in English