ਡਿਪਟੀ ਕਮਿਸ਼ਨਰ ਨੇ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਫੈਕਟ ਸਮਾਚਾਰ ਸੇਵਾ

ਨਵਾਸ਼ਹਿਰ, ਅਗਸਤ 4

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਵਿਖੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਵਲੋਂ ਸਿਹਤ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਰੋਜ਼ਾਨਾ ਆਸ-ਪਾਸ ਦੇ ਇਲਾਕਿਆਂ ਤੋਂ ਸਿਹਤ ਸਹੂਲਤਾ ਪ੍ਰਾਪਤ ਕਰਨ ਲਈ ਮਰੀਜ਼ ਆਉਂਦੇ ਹਨ। ਸਿਹਤ ਵਿਭਾਗ ਵਲੋਂ ਹਰ ਤਰ੍ਹਾਂ ਦੇ ਮੁਢਲੇ ਸਿਹਤ ਸਬੰਧੀ ਟੈਸਟ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਅਧਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾਂ ਦੇ ਨਾਲ ਸਹੀ ਢੰਗ ਦੇ ਨਾਲ ਵਤੀਰਾ ਕੀਤਾ ਜਾਵੇ। ਸਾਰੀਆਂ ਮੁਢਲੀਆਂ ਸਿਹਤ ਸੇਵਾਵਾਂ ਇਸ ਕਲੀਨਿਕ ਵਿੱਚ ਮੁਹੱਈਆ ਕਰਵਾਈਆਂ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਬਾਕੀ ਸਥਾਨਾਂ ‘ਤੇ ਵੀ ਆਮ ਆਦਮੀ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿਨ੍ਹਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ।

Leave a Reply

Your email address will not be published. Required fields are marked *

View in English