ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਤੋਂ ਪਹਿਲਾਂ ਬਾਲ ਕਮਿਸ਼ਨ ਸਖ਼ਤ: ਚੰਡੀਗੜ੍ਹ ਦੇ ਪ੍ਰੋਫੈਸਰ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ

ਨਵੀਂ ਦਿੱਲੀ/ਚੰਡੀਗੜ੍ਹ, 30 ਅਕਤੂਬਰ, 2026: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਅੱਜ (30 ਅਕਤੂਬਰ) ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇ.ਐੱਲ.ਐੱਨ.) ਸਟੇਡੀਅਮ ਵਿੱਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਿੱਲੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (DCPCR) ਨੇ ਗਾਇਕ ਦੇ ਗੀਤਾਂ ਵਿੱਚ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਮਹਿਮਾ ਕਰਨ ਦੇ ਦੋਸ਼ਾਂ ਵਾਲੀ ਇੱਕ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Leave a Reply

Your email address will not be published. Required fields are marked *

View in English