ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 21
ਇੰਡੀਗੋ ਦੀ ਫਲਾਈਟ ਨੂੰ ਅੱਜ ਦਿੱਲੀ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਨੇ ਦਿੱਲੀ ਤੋਂ ਦੇਹਰਾਦੂਨ ਲਈ ਉਡਾਣ ਭਰੀ ਸੀ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਇੰਜਣ ‘ਚ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਸਮੇਂ ਸਿਰ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਾਉਣ ਕਾਰਨ ਵੱਡਾ ਹਾਦਸਾ ਟਲ ਗਿਆ।
ਜਹਾਜ਼ ‘ਚ ਕਿੰਨੇ ਯਾਤਰੀ ਸਵਾਰ ਸਨ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਇਸ ਤੋਂ ਇਲਾਵਾ ਜਹਾਜ਼ ਦੇ ਮੁਸਾਫਰਾਂ ਲਈ ਬਦਲਵੇਂ ਪ੍ਰਬੰਧ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ। ਫਿਲਹਾਲ ਏਅਰਪੋਰਟ ‘ਤੇ ਹਫੜਾ-ਦਫੜੀ ਦਾ ਮਾਹੌਲ ਹੈ।







