ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 25
ਦਿੱਲੀ ਦੇ ਅਲੀਪੁਰ ਇਲਾਕੇ ‘ਚ ਅੱਜ ਸਵੇਰੇ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਇਸ ਦੇ ਧੂੰਏਂ ਦੇ ਗੁਬਾਰ ਕਾਫੀ ਦੂਰ ਤੱਕ ਦੇਖੇ ਗਏ। ਅੱਗ ਕਿਸ ਕਾਰਨ ਲੱਗੀ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।







