ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਅਪ੍ਰੈਲ 6

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਦਿੱਲੀ ਫ਼ਤਹਿ ਮਾਰਚ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿੱਚ ਕੱਢਿਆ ਗਿਆ। ਜਿਸ ਨੂੰ ਲੈ ਕੇ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ। ਜਿਥੇ ਸੰਗਤਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਗਈ, ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੀ ਮੌਜੂਦ ਨਹੀਂ ਹੈ।

ਦਿੱਲੀ ਫਤਿਹ ਮਾਰਚ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢਿਆ ਗਿਆ। ਜਿਸ ਵਿਚ ਸਿੱਖ ਸੰਗਤਾਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਨਾਲ ਨਿਹੰਗ ਸਿੰਘ ਜਥੇਬੰਦੀਆਂ ਵੀ ਮੌਜੂਦ ਰਹੀ ਹੈ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਅੰਮ੍ਰਿਤਸਰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਦਿੱਲੀ ਲਾਲ ਕਿਲੇ ਜਾ ਕੇ ਸੰਪੰਨ ਹੋਵੇਗਾ ਸੰਪੂਰਨ ਹੋਵੇਗਾ ਅਤੇ ਇਸ ਦਾ ਭਾਵ ਜਲੰਧਰ ਲੁਧਿਆਣਾ ਰਾਜਪੁਰਾ ਅਤੇ ਅੰਬਾਲੇ ਤੋਂ ਹੁੰਦਾ ਹੋਇਆ ਦਿੱਲੀ ਪਹੁੰਚੇ ਤਾਂ ਉਹਨਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅਸੀਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਸੀ।

Leave a Reply

Your email address will not be published. Required fields are marked *

View in English