ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 25
ਦਿੱਲੀ ਦੀ ਅਦਾਲਤ ਨੇ ਨਿਊਜ਼ ਕਲਿੱਕ ਦੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਅਤੇ ਅਮਿਤ ਚੱਕਰਵਰਤੀ ਨੂੰ 2 ਨਵੰਬਰ ਤੱਕ ਹਿਰਾਸਤੀ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਚੀਨ ਪੱਖੀ ਪ੍ਰਚਾਰ ਕਰਨ ਲਈ ਵੱਡੀ ਮਾਤਰਾ ਵਿਚ ਰਕਮ ਹਾਸਲ ਕਰਨ ਦੇ ਦੋਸ਼ ਤਹਿਤ ਅੱਤਵਾਦ ਵਿਰੋਧੀ ਕਾਨੂੰਨ ਯੂ.ਏ.ਪੀ.ਏ. ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ।







