ਪਰਵਿੰਦਰ ਝੋਟਾ ਕਤਲ ਕੇਸ: ਸੀਬੀਆਈ ਦੀ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਪੁਲਿਸ ਨੇ ਸੌਂਪੀਆਂ ਕੇਸ ਫ਼ਾਈਲਾਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ

ਮਾਨਸਾ, 21 ਅਕਤੂਬਰ, 2026: ਨਸ਼ਾ ਵਿਰੋਧੀ ਕਾਰਕੁਨ ਸਵਰਗੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਜਾਂਚ ਨੂੰ ਤੇਜ਼ ਕਰਦਿਆਂ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (CBI) ਦੀ ਇੱਕ ਵਿਸ਼ੇਸ਼ ਟੀਮ ਦੇਰ ਰਾਤ ਮਾਨਸਾ ਪਹੁੰਚ ਗਈ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਐਲਾਨ ਤੋਂ ਬਾਅਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀਤੇ ਦਿਨ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਜਲਦ ਅਤੇ ਸਖ਼ਤ ਕਾਰਵਾਈ ਦਾ ਭਰੋਸਾ ਦੇਣ ਦੇ ਚੱਲਦਿਆਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ।

Leave a Reply

Your email address will not be published. Required fields are marked *

View in English