ਪਹਿਲੀ ਵਾਰ ਆਪਣੇ ਵਿਆਹ ਦੀ ਵੀਡੀਓ ਦਿਖਾਉਣਗੇ ਦੀਪਿਕਾ-ਰਣਵੀਰ , ‘ਕੌਫੀ ਵਿਦ ਕਰਨ 8’ ਦੇ ਹੋਣਗੇ ਪਹਿਲੇ ਮਹਿਮਾਨ

ਫੈਕਟ ਸਮਾਚਾਰ ਸੇਵਾ

ਮੁੰਬਈ, ਅਕਤੂਬਰ 22

ਕਰਨ ਜੌਹਰ ਦੇ ਚੈਟ ਸ਼ੋਅ ‘ਕੌਫੀ ਵਿਦ ਕਰਨ’ ਦਾ ਹਰ ਸੀਜ਼ਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦਾ ਹੈ। ਸ਼ੋਅ ਦਾ ਸੀਜ਼ਨ 8 ਜਲਦੀ ਹੀ ਆਨ ਏਅਰ ਹੋਣ ਜਾ ਰਿਹਾ ਹੈ। ਖਬਰਾਂ ਮੁਤਾਬਕ ਕਰਨ ਦੇ ਸ਼ੋਅ ਦੇ ਪਹਿਲੇ ਮਹਿਮਾਨ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਹੋਣਗੇ। ਸ਼ੋਅ ‘ਚ ਇਹ ਜੋੜਾ ਪਹਿਲੀ ਵਾਰ ਆਪਣੇ ਵਿਆਹ ਦਾ ਵੀਡੀਓ ਦਿਖਾਏਗਾ। ਇਹ ਖਬਰ ਸੁਣ ਕੇ ਦੀਪਿਕਾ-ਰਣਵੀਰ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੂੰ ਬਾਲੀਵੁੱਡ ਦੇ ਪਾਵਰ ਕਪਲਸ ਵਿੱਚੋਂ ਇੱਕ ਕਿਹਾ ਜਾਂਦਾ ਹੈ। ਅਜਿਹੇ ‘ਚ ਇਕ ਚੈਟ ਸ਼ੋਅ ‘ਚ ਉਨ੍ਹਾਂ ਦੇ ਵਿਆਹ ਦਾ ਵੀਡੀਓ ਦੇਖਣਾ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੋਵੇਗਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦਾ ਵੀਡੀਓ ਦੇਖਣਗੇ। ਦੀਪਿਕਾ-ਰਣਵੀਰ ਦੇ ਵਿਆਹ ਦੀ ਵੀਡੀਓ ਦਾ ਫੈਨਜ਼ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ, ਜੋ ਹੁਣ ਪੂਰਾ ਹੋਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦੇ ਵਿਆਹ ਦੇ ਸਮੇਂ ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵੀ ਲੀਕ ਹੋਈਆਂ ਸਨ।

Leave a Reply

Your email address will not be published. Required fields are marked *

View in English