ਫੈਕਟ ਸਮਾਚਾਰ ਸੇਵਾ
ਕਰਾਚੀ , ਸਤੰਬਰ 29
ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਅੱਜ ਇਕ ਮਸਜਿਦ ਨੇੜੇ ਹੋਏ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ 13 ਲੋਕਾਂ ਦੀ ਮੌਤ ਹੋ ਗਈ, ਜਦੋਂ 70 ਹੋਰ ਜ਼ਖਮੀ ਹੋ ਗਏ ਹਨ। ਇਹ ਧਮਾਕਾ ਉਦੋਂ ਹੋਇਆ, ਜਦੋਂ ਲੋਕ ਪੈਗੰਬਰ ਮੁਹੰਮਦ ਦਾ ਜਨਮ ਦਿਨ ਮਨਾਉਣ ਲਈ ਇਕ ਰੈਲੀ ਲਈ ਇਕੱਠੇ ਹੋ ਰਹੇ ਸਨ।







