ਨਵੀਂ ਦਿੱਲੀ, 13 ਅਕਤੂਬਰ, 2026: ਦਿੱਲੀ ਪੁਲਿਸ ਨੇ ਅੱਜ ਕਾਕਰੋਚ ਜਨਤਾ ਪਾਰਟੀ (CJP) ਦੇ ਮੁੱਖ ਬੁਲਾਰੇ ਸੌਰਵ ਦਾਸ ਅਤੇ ਰਾਸ਼ਟਰੀ ਬੁਲਾਰੇ ਆਸ਼ੂਤੋਸ਼ ਰੰਕਾ ਨੂੰ ਜੰਤਰ-ਮੰਤਰ ਤੋਂ ਦੁਬਾਰਾ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਸ਼ਾਸਨ ਵੱਲੋਂ ਜੰਤਰ-ਮੰਤਰ ‘ਤੇ ਧਰਨੇ-ਪ੍ਰਦਰਸ਼ਨਾਂ ‘ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਦੋਵੇਂ ਆਗੂ ਉੱਥੇ ਪਹੁੰਚੇ ਸਨ, ਜਿਸ ਤੋਂ ਬਾਅਦ ਮੌਕੇ ‘ਤੇ ਤਾਇਨਾਤ ਪੁਲਿਸ ਫ਼ੋਰਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।







