ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਪ੍ਰੈਲ 26

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਸੰਗਠਨਾਤਮਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ, ਇਕ ਸਾਬਕਾ ਨੌਕਰਸ਼ਾਹ ਅਤੇ ਅੰਮ੍ਰਿਤਸਰ ਪੂਰਬੀ ਤੋਂ ਭਾਜਪਾ ਦੇ 2022 ਵਿਧਾਨ ਸਭਾ ਉਮੀਦਵਾਰ, ਨੇ ਰਾਜ ਪੱਧਰੀ ਪਾਰਟੀ ਅਧਿਕਾਰੀਆਂ ਵਿਰੁੱਧ ਗੰਭੀਰ ਦੋਸ਼ ਲਗਾਉਂਦੇ ਹੋਏ ਚਾਰ ਪੰਨਿਆਂ ਦਾ ਵਿਸਥਾਰਤ ਅਸਤੀਫ਼ਾ ਪੱਤਰ ਸੌਂਪਿਆ।

ਉਨ੍ਹਾਂ ਆਪਣੇ ਅਸਤੀਫਾ ਪੱਤਰ ਵਿਚ ਸਿੱਧੇ ਤੌਰ ’ਤੇ ਭਾਜਪਾ ਦੇ ਸੰਗਠਨਾਤਮਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਮ ਲਿਆ, ਉਨ੍ਹਾਂ ’ਤੇ ਪਾਰਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਆਪਣੇ ਅਧਿਕਾਰਾਂ ਤੋਂ ਵੱਧ ਕਦਮ ਚੁੱਕਣ ਦਾ ਦੋਸ਼ ਲਗਾਇਆ।

Leave a Reply

Your email address will not be published. Required fields are marked *

View in English