ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਸਤੰਬਰ 27

ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਸਵੇਰੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ, ਪ੍ਰਗਤੀਸ਼ੀਲ ਕਿਸਾਨ ਜਗਜੀਤ ਸਿੰਘ ਹਾਰਾ, ਸਮਾਜ ਸੇਵੀ ਕਿਸ਼ਮ ਦੇਵ ਖੋਸਲਾ, ਅਵਤਾਰ ਸਿੰਘ ਹਿੱਤ ਪ੍ਰਧਾਨ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਅਤੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਪੀ.ਸੀ.ਐੱਸ. ਅਧਿਕਾਰੀ ਪ੍ਰੀਤਮ ਸਿੰਘ ਕੁੰਮੇਦਾਨ ਨੂੰ ਸਦਨ ਨੇ ਸ਼ਰਧਾਂਜਲੀ ਦਿੱਤੀ। ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤਕ ਮੁਲਤਵੀ ਕਰ ਦਿੱਤਾ।

Leave a Reply

Your email address will not be published. Required fields are marked *

View in English