ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਪ੍ਰੈਲ 10
ਪੰਜਾਬ ਅਤੇ ਹਰਿਆਣਾ ‘ਚ ਇਸ ਵਾਰ ਵਿਸਾਖੀ ‘ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ 13 ਅਪ੍ਰੈਲ ਤੋਂ ਸਰਗਰਮ ਹੈ। ਜਿਸ ਕਾਰਨ 13 ਤੋਂ 15 ਅਪ੍ਰੈਲ ਤੱਕ ਪੰਜਾਬ ਅਤੇ ਹਰਿਆਣਾ ਦੇ ਮੌਸਮ ‘ਚ ਬਦਲਾਅ ਹੋਵੇਗਾ।
ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦੇ ਸਿਰਸਾ ਵਿੱਚ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਅਤੇ ਫਰੀਦਾਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਦੇ ਮੁਕਾਬਲੇ ਹਰਿਆਣਾ ਵਿੱਚ ਤਾਪਮਾਨ 0.8 ਡਿਗਰੀ ਵੱਧ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 13 ਅਤੇ 14 ਅਪ੍ਰੈਲ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਦੋਵਾਂ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 15 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਬਦਲੇ ਮੌਸਮ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਦਿਨਾਂ ਤੱਕ ਕਮੀ ਦੇਖੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੰਚਕੂਲਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ।







