ਬਟਾਲਾ ‘ਚ 12 ਸਾਲਾ ਵਿਦਿਆਰਥਣ ਨਾਲ ਅਧਿਆਪਕ ਨੇ ਕੀਤਾ ਜਬਰ-ਜਨਾਹ

ਫੈਕਟ ਸਮਾਚਾਰ ਸੇਵਾ

ਬਟਾਲਾ , ਜੁਲਾਈ 31

ਬਟਾਲਾ ਦੇ ਇੱਕ ਨਿੱਜੀ ਸਕੂਲ ਦੀ 12 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਬਾਲਗ ਵਿਦਿਆਰਥਣ ਨਾਲ ਕੁਕਰਮ ਕਰਨ ਵਾਲਾ ਸਕੂਲ ਦਾ ਅਧਿਆਪਕ ਹੀ ਨਿਕਲਿਆ ਹੈ। ਉਕਤ ਮਾਮਲੇ ਦੇ ਸਬੰਧ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਇਕ 12 ਸਾਲਾ ਵਿਦਿਆਰਥਣ ਬਟਾਲਾ ਦੇ ਇੱਕ ਹੋਸਟਲ ‘ਚ ਰਹਿ ਕੇ ਪੜ੍ਹਾਈ ਕਰ ਰਹੀ ਸੀ। ਉਸਦੇ ਕਮਰੇ ਵਿਚ ਇਕ ਹੋਰ ਵਿਦਿਆਰਥਣ ਉਸਦੇ ਨਾਲ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥਣ ਨੂੰ ਸਿਰਦਰਦ ਹੋ ਰਿਹਾ ਸੀ ਅਤੇ ਉਸਨੇ ਸਕੂਲ ਦੀ ਮੈਡਮ ਕੋਲੋਂ ਸਿਰ ਦਰਦ ਦੀ ਗੋਲੀ ਲਈ ਅਤੇ ਉਹ ਗੋਲੀ ਖਾਣ ਤੋਂ ਬਾਅਦ ਸੌਂ ਗਈ। ਜਦ ਉਸ ਨੇ ਉੱਠ ਕੇ ਦੇਖਿਆ ਤਾਂ ਉਸਦੇ ਕਮਰੇ ‘ਚੋਂ ਉਨ੍ਹਾਂ ਦੇ ਸਕੂਲ ਦਾ ਅਧਿਆਪਕ ਉਸਦੇ ਕਮਰੇ ‘ਚੋਂ ਬਾਹਰ ਭੱਜ ਗਿਆ। ਉਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਦਾ ਮੈਡੀਕਲ ਕਰਵਾਇਆ ਤਾਂ ਜਬਰ ਜਨਾਹ ਦੀ ਗੱਲ ਸਾਹਮਣੇ ਆਈ ਹੈ। ਥਾਣਾ ਮੁਖੀ ਨੇ ਕਿਹਾ ਕਿ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਇਸ ਸਕੂਲ ਦੇ ਅਧਿਆਪਕ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English