ਫੈਕਟ ਸਮਾਚਾਰ ਸੇਵਾ
ਬਠਿੰਡਾ, ਮਈ 26
ਚਿੱਟਾ ਬਰਾਮਦਗੀ ਮਾਮਲੇ ਵਿਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਅਤੇ ਕੁਝ ਦਿਨ ਪਹਿਲਾਂ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਈ ਬਠਿੰਡਾ ਦੀ ਸੀਨੀਅਰ ਸਿਪਾਹੀ ਅਮਨਦੀਪ ਕੌਰ ਨੂੰ ਹੁਣ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਗ੍ਰਿਫ਼ਤਾਰੀ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਦੱਸੀ ਜਾ ਰਹੀ ਹੈ।







