ਧਰਮਸ਼ਾਲਾ : ਭਾਰਤ ਨੇ ਧਰਮਸ਼ਾਲਾ ਟੈਸਟ ਵਿੱਚ ਇੰਗਲੈਂਡ ਨੂੰ ਇੱਕ ਪਾਰੀ ਅਤੇ 64 ਦੌੜਾਂ ਨਾਲ ਹਰਾਇਆ। ਇਸ ਨਾਲ ਪੰਜ ਮੈਚਾਂ ਦੀ ਟੈਸਟ ਸੀਰੀਜ਼ 4-1 ਨਾਲ ਜਿੱਤ ਲਈ। ਇੰਗਲੈਂਡ ਨੇ ਵੀਰਵਾਰ ਨੂੰ ਐਚਪੀਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੀ ਪਾਰੀ ‘ਚ ਇੰਗਲੈਂਡ ਦੀ ਟੀਮ 218 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਟੀਮ ਇੰਡੀਆ 477 ਦੌੜਾਂ ‘ਤੇ ਢੇਰ ਹੋ ਗਈ।
ਭਾਰਤ ਨੂੰ ਦੂਜੀ ਪਾਰੀ ‘ਚ 259 ਦੌੜਾਂ ਦੀ ਲੀਡ ਮਿਲੀ, ਇੰਗਲੈਂਡ ਦੀ ਟੀਮ 195 ਦੌੜਾਂ ‘ਤੇ ਹੀ ਸਿਮਟ ਗਈ। ਇਸ ਤਰ੍ਹਾਂ ਇੰਗਲੈਂਡ ਦੀ ਟੀਮ ਨੂੰ ਪਾਰੀ ਅਤੇ 64 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਪਣਾ 100ਵਾਂ ਟੈਸਟ ਖੇਡ ਰਹੇ ਰਵੀਚੰਦਰਨ ਅਸ਼ਵਿਨ ਨੇ ਮੈਚ ਵਿੱਚ 9 ਵਿਕਟਾਂ ਲਈਆਂ।







