ਫੈਕਟ ਸਮਾਚਾਰ ਸੇਵਾ
ਮੁੰਬਈ , ਜਨਵਰੀ 11
ਮੁੰਬਈ ਦੇ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਨੂੰ ਧਮਕੀ ਭਰੀ ਕਾਲ ਮਿਲੀ, ਜਿਸ ‘ਚ ਕਿਸੇ ਅਣਪਛਾਤੇ ਕਾਲਰ ਨੇ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ। ਮੁੰਬਈ ਪੁਲੀਸ ਮੁਤਾਬਕ ਸ਼ਾਮ 4.30 ਵਜੇ ਸਕੂਲ ਦੀ ਲੈਂਡਲਾਈਨ ‘ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਸਕੂਲ ‘ਚ ਟਾਈਮ ਬੰਬ ਲਗਾਉਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਕਾਲਰ ਦਾ ਸੰਪਰਕ ਟੁੱਟ ਗਿਆ।
ਧਮਕੀ ਭਰੀਆਂ ਕਾਲਾਂ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਦੀ ਸ਼ਿਕਾਇਤ ਦੇ ਆਧਾਰ ‘ਤੇ ਬੀਕੇਸੀ ਪੁਲਿਸ ਸਟੇਸ਼ਨ ‘ਚ ਅਣਪਛਾਤੇ ਕਾਲਰ ਦੇ ਖਿਲਾਫ ਆਈਪੀਸੀ ਦੀ ਧਾਰਾ 505 (1) (ਬੀ) ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੰਬਈ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਕਾਲ ਕਰਨ ਵਾਲੇ ਦਾ ਪਤਾ ਲਗਾ ਲਿਆ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਿਛਲੇ ਸਾਲ ਅਕਤੂਬਰ ਵਿੱਚ HN ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਇੱਕ ਧਮਕੀ ਕਾਲ ਆਈ ਸੀ ਜਿਸ ਦੌਰਾਨ ਅਣਪਛਾਤੇ ਕਾਲਰ ਨੇ ਹਸਪਤਾਲ ਨੂੰ ਉਡਾਉਣ ਅਤੇ ਅੰਬਾਨੀ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ ਸੀ।







