ਫੈਕਟ ਸਮਾਚਾਰ ਸੇਵਾ
ਮੋਹਾਲੀ , ਜੁਲਾਈ 10
ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਹਿਮਾਚਲ ‘ਚ ਲਗਾਤਾਰ ਬਾਰਿਸ਼ ਦਾ ਅਸਰ ਪੰਜਾਬ ‘ਚ ਵੀ ਹੋ ਰਿਹਾ ਹੈ। ਹਿਮਾਚਲ ਨਾਲ ਲਗਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਆ ਚੁੱਕਾ ਹੈ ਜਿਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਸੰਭਵ ਯਤਨ ਕੀਤੇ ਜਾ ਰਹੇ ਹਨ।
ਤਾਜ਼ਾ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਜਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਆਉਣ ਵਾਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੰਗਰੂਰ, ਲੁਧਿਆਣਾ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ।







