ਰਵੀਕਰਨ ਕਾਹਲੋਂ ਭਾਜਪਾ ‘ਚ ਹੋਏ ਸ਼ਾਮਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 16

ਬੀਤੇ ਦਿਨ ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ।
ਬੀਤੇ ਕੱਲ੍ਹ ਹੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਤੋਂ ਬਰਖਾਸਤ ਕੀਤਾ ਸੀ।

Leave a Reply

Your email address will not be published. Required fields are marked *

View in English