ਰਾਜਪੁਰਾ/ਪਟਿਆਲਾ, 6 ਨਵੰਬਰ, 2026: ਪੰਜਾਬ ਦੇ ਰਾਜਪੁਰਾ ਨੇੜੇ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵਾਰੀਆਂ ਨਾਲ ਭਰੀ ਇੱਕ ਰੇਲਗੱਡੀ ਦੇ ਡੱਬੇ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਧੂੰਆਂ ਅਤੇ ਅੱਗ ਦੀਆਂ ਲਾਟਾਂ ਉੱਠਦੀਆਂ ਦੇਖ ਕੇ ਰੇਲਗੱਡੀ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਸਾਰਾ ਅਤੇ ਭਗਦੜ ਮਚ ਗਈ। ਸੂਚਨਾ ਮਿਲਦਿਆਂ ਹੀ ਰੇਲਵੇ ਅਧਿਕਾਰੀ, ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।







