ਰਾਹੁਲ ਗਾਂਧੀ ਦਿਨ-ਰਾਤ ਆਮ ਲੋਕਾਂ ਨੂੰ ਮਿਲਦੇ ਨਜ਼ਰ ਆਉਂਦੇ ਹਨ। ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਦੇ ਰਾਹੁਲ ਗਾਂਧੀ ਟਰੱਕ ਤੇ ਕਦੇ ਬੈਲਗੱਡੀ ਦੀ ਸਵਾਰੀ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਕੁਝ ਹੋਰ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿੱਥੇ ਉਹ ਕਰੋਲ ਬਾਗ ਸਥਿਤ ਮੋਟਰਸਾਈਕਲ ਮਕੈਨਿਕ ਦੀਆਂ ਦੁਕਾਨਾਂ ‘ਤੇ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਕਾਂਗਰਸ ਨੇ ਫੇਸਬੁੱਕ ‘ਤੇ ਪਾਰਟੀ ਦੇ ਸਾਬਕਾ ਪ੍ਰਧਾਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਮੋਟਰਸਾਈਕਲ ਨੂੰ ਠੀਕ ਕਰਨਾ ਸਿੱਖਦੇ ਹੋਏ ਅਤੇ ਮਕੈਨਿਕ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, ”ਇਹ ਹੱਥ ਭਾਰਤ ਨੂੰ ਬਣਾਉਂਦੇ ਹਨ। ਇਨ੍ਹਾਂ ਕੱਪੜਿਆਂ ‘ਤੇ ਲੱਗੀ ਕਾਲਖ ਹੀ ਸਾਡਾ ਮਾਣ ਤੇ ਸ਼ਾਨ ਹੈ। ਅਜਿਹੇ ਹੱਥਾਂ ਨੂੰ ਹੱਲਾਸ਼ੇਰੀ ਦੇਣ ਦਾ ਕੰਮ ਜਨਨਾਇਕ ਹੀ ਕਰਦਾ ਹੈ। ਰਾਹੁਲ ਗਾਂਧੀ ਦਿੱਲੀ ਦੇ ਕਰੋਲ ਬਾਗ ‘ਚ ਮੋਟਰਸਾਈਕਲ ਮਕੈਨਿਕ ਨਾਲ, ‘ਭਾਰਤ ਜੋੜੋ ਯਾਤਰਾ’ ਜਾਰੀ ਹੈ।”







