ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 27
ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਅੱਜ ਅਮਰੀਕਾ ਦੀ ਕਾਰਜਕਾਰੀ ਡਿਪਟੀ ਚੀਫ਼ ਆਫ਼ ਮਿਸ਼ਨ ਗਲੋਰੀਆ ਬਰਬੇਨਾ ਨੂੰ ਤਲਬ ਕੀਤਾ ਹੈ। ਇਹ ਮੁਲਾਕਾਤ ਕਰੀਬ 40 ਮਿੰਟ ਤੱਕ ਚੱਲੀ। ਇਹ ਸੰਮਨ ਉਦੋਂ ਆਇਆ, ਜਦੋਂ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ‘ਅਸੀਂ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦੇ ਹਾਂ।’







