ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 13
ਗੋਆ ਤੋਂ ਆ ਰਹੇ ਸਪਾਈਸਜੈੱਟ ਦੇ ਜਹਾਜ਼ ਨੇ ਬੀਤੀ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੇ ਕੈਬਿਨ ‘ਚ ਧੂੰਆਂ ਦੇਖਣ ਤੋਂ ਬਾਅਦ ਦੇਰ ਰਾਤ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।
ਡੀਜੀਸੀਏ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਤੋਂ ਬਾਅਦ ਜਹਾਜ਼ ਦੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਗੇਟ ਤੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਇਕ ਯਾਤਰੀ ਦੀ ਲੱਤ ‘ਤੇ ਮਾਮੂਲੀ ਖੁਰਚ ਲੱਗ ਗਈ। ਹੈਦਰਾਬਾਦ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ Q400 ਜਹਾਜ਼ VT-SQB ਵਿੱਚ 80 ਯਾਤਰੀ ਸਵਾਰ ਸਨ। ਉਕਤ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਾਰਨ ਨੌਂ ਜਹਾਜ਼ਾਂ ਨੂੰ ਮੋੜਨਾ ਪਿਆ। ਘਟਨਾ ਰਾਤ ਕਰੀਬ 11 ਵਜੇ ਵਾਪਰੀ।







