ਸਪੀਕਰ ਸੰਧਵਾਂ ਨੇ ਹਾਕੀ ਦੀ ਟੀਮ ਨੂੰ ਸੋਨ ਤਮਗਾ ਜਿੱਤਣ ਤੇ ਦਿੱਤੀ ਵਧਾਈ

ਫੈਕਟ ਸਮਾਚਾਰ ਸੇਵਾ

ਫਰੀਦਕੋਟ , ਅਕਤੂਬਰ 8

ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ 10 ਖਿਡਾਰੀ ਉਸ ਹਾਕੀ ਟੀਮ ਦਾ ਹਿੱਸਾ ਨੇ ਜਿਸਨੇ ਏਸ਼ੀਅਨ ਗੇਮਜ਼ ਦੌਰਾਨ ਫਾਈਨਲ ਮੈਚ ਦੌਰਾਨ ਜਪਾਨ ਨੂੰ ਪੰਜ ਇੱਕ ਨਾਲ ਹਰਾਕੇ ਸੋਨ ਤਮਗਾ ਹਾਸਲ ਕੀਤਾ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸਮੁੱਚੀ ਟੀਮ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਚੋਂ ਮੁਬਾਰਕਬਾਦ ਦਿੰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਨਾਲ ਹਾਕੀ ਦੀ ਟੀਮ ਨੇ ਪੈਰਿਸ ਓਲੰਪਿਕਸ ਲਈ ਵੀ ਕੁਆਲੀਫਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਯਮਾਂ ਦੇ ਮੁਤਾਬਕ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਕੈਸ਼ ਐਵਾਰਡ ਵੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਬਿਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਸ਼ਲਾਘਾਯੋਗ ਸਿੱਟੇ ਵੀ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀ ਖੇਡਾਂ ਵਿਚ ਆਪਣੀ ਅਣਥੱਕ ਮਿਹਨਤ ਸਦਕਾ ਤਮਗੇ ਜਿਤ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਨਾਮ ਚਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੇ ਨੌਜਵਾਨ ਵੀ ਅੱਗੇ ਆ ਰਹੇ ਹਨ ਤੇ ਖੇਡਾਂ ਖੇਡ ਰਹੇ ਹਨ। ਉਨ੍ਹਾਂ ਨੌਜਵਾਨਾ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਖੇਡਣ ਅਤੇ ਆਪਣੇ ਪਰਿਵਾਰ ਤੇ ਸੂਬੇ ਦਾ ਨਾਮ ਰੋਸ਼ਨ ਕਰਨ।

Leave a Reply

Your email address will not be published. Required fields are marked *

View in English