ਹੁਸ਼ਿਆਰਪੁਰ, 2 ਨਵੰਬਰ, 2026 : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਇੱਕ ਵਿਰ ਫਿਰ ਵਧਦੀਆਂ ਨਜ਼ਰ ਆ ਰਹੀ ਹਨ। ਅੱਜ ਸਵੇਰੇ ਤੜके 5:00 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਆਮਦਨ ਕਰ ਵਿਭਾਗ (IT) ਦੀਆਂ ਸਾਂਝੀਆਂ ਟੀਮਾਂ ਨੇ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਰਿਹਾਇਸ਼ੀ ਟਿਕਾਣੇ ‘ਤੇ ਛਾਪੇਮਾਰੀ ਕੀਤੀ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਇਹ ਛਾਪਾ ਸਵੇਰ ਤੋਂ ਹੀ ਜਾਰੀ ਹੈ ਅਤੇ ਕੇਂਦਰੀ ਏਜੰਸੀਆਂ ਵੱਲੋਂ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਛਾਪੇਮਾਰੀ ਦੇ ਅਸਲ ਕਾਰਨਾਂ ਅਤੇ ਵਿਸਤ੍ਰਿਤ ਵੇਰਵਿਆਂ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ।







