ਫੈਕਟ ਸਮਾਚਾਰ ਸੇਵਾ
ਲੁਧਿਆਣਾ ,ਅਗਸਤ 6
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਮਰਹੂਮ ਗਾਇਕ ਸੁਰਿੰਦਰ ਛਿੰਦਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸੁਰਿੰਦਰ ਛਿੰਦਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਸਿੱਧ ਪੰਜਾਬੀ ਗਾਇਕ ਸਨ ਜਿਨ੍ਹਾਂ ਨੇ ਸਾਰੀ ਉਮਰ ਲੋਕਾਂ ਦਾ ਦਿਲ ਜਿੱਤਿਆ।







