ਸੁਪਰੀਮ ਕੋਰਟ ਨੇ ਕੇਂਦਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਜਲਦੀ ਫੈਸਲਾ ਲੈਣ ਦਾ ਹੁਕਮ ਦਿੱਤਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 28

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਅਰਜੀ ‘ਤੇ ਜਲਦੀ ਫੈਸਲਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ 2 ਮਈ ਦੇ ਆਦੇਸ਼ ਦੇ ਮੁਤਾਬਿਕ ਫੈਸਲਾ ਲੈਣ ਲਈ ਦੋ ਮਹੀਨੇ ਦੀ ਸਮਾਂ ਸੀਮਾ ਬਹੁਤ ਪਹਿਲਾਂ ਖਤਮ ਹੋ ਚੁੱਕੀ ਹੈ। ਇਸ ਲਈ ਜਲਦੀ ਫੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਤੱਕ ਹਲਫਨਾਮਾ ਦਾਖਲ ਕਰਕੇ ਦੱਸੇ ਕਿ ਇਸ ਬਾਰੇ ਹੁਣ ਤੱਕ ਕਿੰਨੀ ਪੈਰਵਾਈ ਹੋਈ ਹੈ।

Leave a Reply

Your email address will not be published. Required fields are marked *

View in English