ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 23
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਵਿੱਤੀ ਸਾਲ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11 ਫੀਸਦੀ ਜ਼ਿਆਦਾ ਹੈ। ਉਹ ਸੂਬੇ ਦੇ ਵਿੱਤ ਮੰਤਰੀ ਵੀ ਹਨ। ਉਨ੍ਹਾਂ ਕਿਹਾ ਕਿ ‘2024-25 ਲਈ ਮੈਂ 1,89,876.61 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਕਰਦਾ ਹਾਂ, ਜੋ 2023-24 ਦੇ 1,70,490.84 ਕਰੋੜ ਰੁਪਏ ਤੋਂ 11.37 ਫੀਸਦੀ ਜ਼ਿਆਦਾ ਹੈ।’
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਦੀ ਸਰਕਾਰ 14 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇ ਰਹੀ ਹੈ।







